ਚੰਡੀਗੜ੍ਹ, 30 ਅਪਰੈਲ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਨਾਂ ਨਾਂ ਲਏ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰਨ ’ਤੇ ਵੱਡਾ ਸਵਾਲ ਖੜ੍ਹਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅਜਿਹੀ ਸਿਆਸੀ ਪਾਰਟੀ ਜਿਸ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਲੱਗੇ ਹੋਣ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਉਸ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਉਣ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ਹੈ? ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
