10 ਮਈ ਨੂੰ ਹੋਵੇਗੀ ਭਾਜਪਾ ਦੀ ਵੋਟਿੰਗ ਜਲੰਧਰ: ਭਾਰਤੀ ਜਨਤਾ ਪਾਰਟੀ ਨੇ ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਟਿਕਟ ਦਿੱਤੀ ਹੈ। ਅਟਵਾਲ ਤਿੰਨ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਵਾਲਮੀਕਿ ਧਾਰਮਿਕ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਹਨ। ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 ਵਿਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ ਅਤੇ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ। ਜ਼ਿਕਰਯੋਗ ਹੈ ਕਿ ਜਨਵਰੀ 2023 ‘ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਖਾਲੀ ਹੋਈ ਸੀਟ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਆਉਣਗੇ।ਆਮ ਆਦਮੀ ਪਾਰਟੀ ਅਤੇ ਕਾਂਗਰਸ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੇ ਹਨ। ਕਾਂਗਰਸ ਵੱਲੋਂ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਅਤੇ ‘ਆਪ’ ਵੱਲੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਚੋਣ ਮੈਦਾਨ ਵਿੱਚ ਹਨ। ਦਾ ਅੰਤ