ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਸਮੇਤ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ। ਸੁਰੱਖਿਆ ਕਟੌਤੀ ਤੋਂ ਅਗਲੇ ਦਿਨ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਹੈ
ਸੂਤਰਾਂ ਅਨੁਸਾਰ ਸਰਕਾਰ ਨੇ ਇੰਟੈਲੀਜੈਂਸ ਅਤੇ ਸੁਰੱਖਿਆ ਵਿੰਗ ਵੱਲੋਂ ਸੁਰੱਖਿਆ ਦਾ ਮੁੜ ਮੁਲਾਂਕਣ ਕੀਤਾ ਹੈ, ਜਿਸ ਦੇ ਆਧਾਰ ‘ਤੇ ਕਈ ਲੋਕਾਂ ਦੀ ਸੁਰੱਖਿਆ ਬਹਾਲ ਹੋ ਸਕਦੀ ਹੈ।
ਪੁਲਿਸ ਵਿਭਾਗ ਨੇ ਸੁਰੱਖਿਆ ਕਾਰਨਾਂ ਕਰਕੇ ਇਸ ਵਾਰ ਫਿਲਮ ਅਤੇ ਸੰਗੀਤ ਉਦਯੋਗ ਨਾਲ ਜੁੜੇ ਕਲਾਕਾਰਾਂ ਦੇ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਹੈ।