ਮੁੱਕੇਬਾਜ਼ੀ ਅੰਡਰ 19 ਲੜਕਿਆਂ ਵਿੱਚ ਪਟਿਆਲਾ ਵਿੰਗ ਨੇ ਸੋਨ ਤਮਗਾ ਜਿੱਤਿਆ
ਪਟਿਆਲਾ 16 ਨਵੰਬਰ
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ: ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਸਹਿਯੋਗ ਨਾਲ ਅੰਡਰ 19 ਪੀ.ਐੱਮ.ਐੱਸ.ਐੱਚ.ਐੱਸ.ਐੱਚ.ਐੱਸ.ਐੱਚ.ਸੀ. ਕੋਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਇਆ ਗਿਆ | ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ: ਦਲਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਮੁਕਾਬਲਿਆਂ ਵਿੱਚ ਪਟਿਆਲਾ ਵਿੰਗ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ, ਜਲੰਧਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਅਤੇ ਪਟਿਆਲਾ ਜ਼ਿਲ੍ਹੇ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਬਰਾਊਨਜ਼ ਮੈਡਲ ਜਿੱਤਿਆ। ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ ਪੁੱਜੇ ਅਤੇ ਖਿਡਾਰੀਆਂ, ਪਟਿਆਲਾ ਵਿੰਗ ਦੀ ਟੀਮ ਅਤੇ ਜ਼ਿਲ੍ਹਾ ਟੀਮ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਬਾਕਸਿੰਗ ਅਬਜ਼ਰਵਰ ਰਾਜੇਸ਼ ਕੁਮਾਰ ਮੋਗਾ, ਅਨਿਲ ਕੁਮਾਰ, ਰਜਿੰਦਰ ਸੈਣੀ, ਗੁਰਪ੍ਰੀਤ ਸਿੰਘ ਟਿਵਾਣਾ, ਰਜਿੰਦਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਅਮਨਿੰਦਰ ਸਿੰਘ ਬਾਬਾ, ਬਲਵਿੰਦਰ ਸਿੰਘ ਜੱਸਲ, ਸੁਖਵਿੰਦਰ ਸਿੰਘ, ਬਿਕਰਮਜੀਤ ਸਿੰਘ, ਦਿਆ ਸਿੰਘ, ਗੌਰਵ ਬਿਰਦੀ, ਗੁਰਪ੍ਰੀਤ ਸਿੰਘ ਝੰਡਾ, ਲਖਵਿੰਦਰ ਸਿੰਘ, ਦੀਪਇੰਦਰ ਸਿੰਘ ਟਿਵਾਣਾ, ਲਵਪ੍ਰੀਤ ਸਿੰਘ ਟਿਵਾਣਾ, ਲਵਪ੍ਰੀਤ ਸਿੰਘ ਤਿਵਾਣਾ, ਅਰੁਣ ਕੁਮਾਰ, ਰਾਜਿੰਦਰ ਕੁਮਾਰ ਆਦਿ ਹਾਜ਼ਰ ਸਨ। ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।
