ਮੁੱਖ ਮੰਤਰੀ ਦਾ ਐਲਾਨ, ਪਰਿਵਾਰ ਨੂੰ 1 ਕਰੋੜ ਰੁਪਏ ਤੇ ਭੈਣ ਨੂੰ ਨੌਕਰੀ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ⋆ D5 News


ਦਿੱਲੀ ਚਲੋ ਅੰਦੋਲਨ ਦੌਰਾਨ ਖਨੌਰੀ ਸਰਹੱਦ ‘ਤੇ ਹੋਈ ਹਿੰਸਕ ਘਟਨਾ ਦੌਰਾਨ ਮਾਰੇ ਗਏ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਦੋ ਦਿਨ ਬੀਤ ਜਾਣ ‘ਤੇ ਵੀ ਨਹੀਂ ਹੋਇਆ ਹੈ। ਕਿਸਾਨ ਆਗੂਆਂ ਦੀ ਬੀਤੀ ਸ਼ਾਮ ਪ੍ਰਸ਼ਾਸਨ ਨਾਲ ਗੱਲਬਾਤ ਵੀ ਹੋਈ। ਪ੍ਰਸ਼ਾਸਨ ਨੇ ਵੀ ਕਿਸਾਨ ਆਗੂਆਂ ਦੀ ਗੱਲ ਮੰਨ ਲਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਅਤੇ ਉਸ ਦੀ ਭੈਣ ਨੂੰ ਨੌਕਰੀ ਦੇਣਗੇ।

ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..
— Bhagwant Mann (@BhagwantMann) February 23, 2024

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *