ਧਾਰ (ਪਠਾਨਕੋਟ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੂੰ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰਾਂ ਖਾਸ ਕਰਕੇ ਧਾਰ ਕਲਾਂ ਦਾ ਵਿਕਾਸ ਕਰਨਾ ਚਾਹੀਦਾ ਹੈ। ਬਲਾਕ ਨੂੰ ਇੱਕ ਪ੍ਰਮੁੱਖ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਠੋਸ ਅਤੇ ਸੁਹਿਰਦ ਯਤਨ ਕੀਤੇ ਜਾਣਗੇ। ਵੀਰਵਾਰ ਨੂੰ ਇਲਾਕੇ ਦੇ ਦੌਰੇ ‘ਤੇ ਆਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਨੂੰ ਵੱਡੇ ਪੱਧਰ ‘ਤੇ ਰੋਮਾਂਟਿਕ ਰਿਜ਼ੋਰਟ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਦੀ ਅਣਦੇਖੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪਛੜਿਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖਿੱਤੇ ਵਿੱਚ ਸੈਰ ਸਪਾਟੇ ਦੀ ਅਥਾਹ ਸੰਭਾਵਨਾ ਹੈ ਅਤੇ ਕੁਦਰਤੀ ਸੁੰਦਰਤਾ ਦੀ ਇਸ ਸੁੰਦਰ ਧਰਤੀ ਨੂੰ ਹੁਣ ਸੈਲਾਨੀਆਂ ਲਈ ਖਿੱਚ ਦੇ ਕੇਂਦਰ ਵਜੋਂ ਵਰਤਿਆ ਜਾਵੇਗਾ। ਕਿਸਾਨ ਦੀ ਪਤਨੀ ਦੇ ਥੱਪੜ ਮਾਰਨ ਵਾਲੇ ‘ਤੇ ਕਾਰਵਾਈ, ਕਸੂਤਾ ਫੜ੍ਹਿਆ || D5 Channel Punjabi ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਇੱਕ ਵਿਸਤ੍ਰਿਤ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਭਰਪੂਰ ਹੈ ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਉਣ ਲਈ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਹੁਣ ਟਾਵਰ ਨੂੰ ਖੜਾ ਨਾ ਹੋਣ ਦਿਓ, ਇਸਨੇ ਕਈਆਂ ਦੀ ਜਾਨ ਲੈਣੀ ਸੀ! ਰਿਲਾਇੰਸ ਦੀ ਰੇਂਜ ਨਹੀਂ ਆਵੇਗੀ! D5 Channel Punjabi ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ‘ਵਾਟਰ ਐਡਵੈਂਚਰ ਟੂਰਿਜ਼ਮ ਪਾਲਿਸੀ’ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ ਜਦੋਂ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਇਹ ਇਲਾਕਾ ਦੇਸ਼ ਭਰ ਦੇ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ ‘ਤੇ ਲਿਆਉਣ ਲਈ ਇਹ ਖੇਤਰ ਅਹਿਮ ਭੂਮਿਕਾ ਨਿਭਾ ਸਕਦਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਰਣਜੀਤ ਸਾਗਰ ਡੈਮ ਦਾ ਵੀ ਦੌਰਾ ਕੀਤਾ ਅਤੇ ਡੈਮ ਦੀ ਉਸਾਰੀ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਾਹਪੁਰ ਕੰਢੀ ਬੈਰਾਜ ਪ੍ਰਾਜੈਕਟ ਵਾਲੀ ਥਾਂ ਦਾ ਵੀ ਨਿਰੀਖਣ ਕੀਤਾ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
