ਸਾਬਕਾ ਡਿਪਟੀ ਸਪੀਕਰ ਸ: ਬੀਰ ਦਵਿੰਦਰ ਸਿੰਘ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਇਕ ਸੂਝਵਾਨ ਸ਼ਖਸੀਅਤ ਤੋਂ ਵਾਂਝਾ ਹੋ ਗਿਆ ਹੈ। ਬੀਰ ਦਵਿੰਦਰ ਸਿੰਘ ਜੀ ਨੇ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਦੇ ਕੇ ਪੰਜਾਬ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਇਆ ਜੋ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਇਸ ਸੰਸਾਰ ਤੋਂ ਚਲੇ ਜਾਣ ਨਾਲ ਸੂਬੇ ਦੇ ਸਿਆਸੀ, ਸਮਾਜਿਕ ਅਤੇ ਧਾਰਮਿਕ ਖੇਤਰ ‘ਚ ਵੱਡਾ ਖਲਾਅ ਪੈਦਾ ਹੋ ਗਿਆ ਹੈ।ਡਿਬਰੂਗੜ੍ਹ ਜੇਲ ‘ਚ ਪਹੁੰਚੇ ਡੀਸੀ ਅੰਮ੍ਰਿਤਪਾਲ ਨੇ ਖਾਣੇ ਨੂੰ ਲੈ ਕੇ ਕਹੀ ਵੱਡੀ ਗੱਲ!D5 Channel Punjabi ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ , ਰਿਸ਼ਤੇਦਾਰਾਂ ਅਤੇ ਦੋਸਤਾਂ, ਮੁੱਖ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।ਇਸ ਲੇਖ ਵਿੱਚ ਪੋਸਟ ਡਿਸਕਲੇਮਰ ਵਿਚਾਰ/ਤੱਥ ਲੇਖਕ ਦੇ ਆਪਣੇ ਅਤੇ punjabi.newsd5 ਹਨ। ਵਿੱਚ ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਦੇਣਦਾਰੀ ਨਹੀਂ ਮੰਨਦੀ ਹੈ।
