ਏਸ਼ਿਆਈ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਨੇ ਜਾਪਾਨ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ ਹੈ ਅਤੇ ਹੁਣ ਓਲੰਪਿਕ ਲਈ ਵੀ ਕੁਆਲੀਫਾਈ ਕਰ ਲਿਆ ਹੈ। ਭਾਰਤ ਦੇ ਹਮਲਾਵਰ ਖਿਡਾਰੀ ਮਨਦੀਪ ਸਿੰਘ ਅਤੇ ਸਾਬਕਾ ਕਪਤਾਨ ਮਨਪ੍ਰੀਤ ਸਿੰਘ ਦੇ ਘਰ ਭਾਰਤ ਦੀ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਮਨਦੀਪ ਸਿੰਘ ਦੇ ਪਿਤਾ ਅਤੇ ਮਾਤਾ ਨੇ ਕਿਹਾ ਹੈ ਕਿ ਉਹ ਬਹੁਤ ਖੁਸ਼ ਹਨ ਕਿ ਭਾਰਤ ਨੇ ਏਸ਼ੀਆ ਕੱਪ ਜਿੱਤਿਆ ਹੈ ਅਤੇ ਜਾਪਾਨ ਨੂੰ 5-1 ਨਾਲ ਹਰਾਇਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਮਨਦੀਪ ਸਿੰਘ ਦਾ ਪ੍ਰਦਰਸ਼ਨ ਪੂਰੇ ਟੂਰਨਾਮੈਂਟ ‘ਚ ਚੰਗਾ ਰਿਹਾ ।
ਭਾਰਤ ਨੇ ਏਸ਼ੀਅਨ ਗੇਮਜ਼ ਵਿੱਚ ਪੁਰਸ਼ ਹਾਕੀ ਵਿੱਚ ਜਪਾਨ ਨੂੰ ਫ਼ਾਈਨਲ ਵਿੱਚ 5-1 ਨਾਲ ਹਰਾ ਕੇ ਸੋਨ ਤਮਗ਼ਾ ਜਿੱਤਿਆ….ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋ ਅਤੇ ਮਨਪ੍ਰੀਤ ਸਿੰਘ, ਅਮਿਤ ਰੋਹੀਦਾਸ ਤੇ ਅਭਿਸ਼ੇਕ ਨੇ ਇੱਕ-ਇੱਕ ਗੋਲ ਕੀਤਾ….ਸਾਰਿਆਂ ਨੂੰ ਮੇਰੇ ਵਲੋਂ ਬਹੁਤ ਬਹੁਤ ਵਧਾਈਆਂ….
ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ 10 ਖਿਡਾਰੀ… pic.twitter.com/tBPI8OmEeA
— Bhagwant Mann (@BhagwantMann) October 6, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰ ਲਿਖਿਆ, ਭਾਰਤ ਨੇ ਏਸ਼ੀਅਨ ਗੇਮਜ਼ ਵਿੱਚ ਪੁਰਸ਼ ਹਾਕੀ ਨੇ ਜਪਾਨ ਨੂੰ ਫ਼ਾਈਨਲ ਵਿੱਚ 5-1 ਨਾਲ ਹਰਾ ਕੇ ਗੋਲਡ ਮੈਡਲ ਜਿੱਤਿਆ। ਸੀਐੱਮ ਮਾਨ ਨੇ ਅੱਗੇ ਕਿਹਾ, ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋ ਅਤੇ ਮਨਪ੍ਰੀਤ ਸਿੰਘ, ਅਮਿਤ ਰੋਹੀਦਾਸ ਤੇ ਅਭਿਸ਼ੇਕ ਨੇ ਇੱਕ-ਇੱਕ ਗੋਲ ਕੀਤਾ।ਸਾਰਿਆਂ ਨੂੰ ਉਨ੍ਹਾਂ ਵੱਲੋਂ ਬਹੁਤ ਬਹੁਤ ਵਧਾਈਆਂ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
