ਮੁੱਖ ਮੰਤਰੀ ਮਾਨ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਬਿਨਾਂ ਕਿਸੇ ਦਬਾਅ ਦੇ ਨਸ਼ੇੜੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ.

ਮੁੱਖ ਮੰਤਰੀ ਮਾਨ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਬਿਨਾਂ ਕਿਸੇ ਦਬਾਅ ਦੇ ਨਸ਼ੇੜੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ.


ਪੰਜਾਬ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੂੰ ਲੈ ਕੇ ‘ਆਪ’ ਸਰਕਾਰ ਦੀ ਨੀਂਦ ਉੱਡ ਗਈ ਹੈ। ਪਿਛਲੇ ਹਫਤੇ ਦੌਰਾਨ ਨਸ਼ੇ ਦੀ ਓਵਰਡੋਜ਼ ਨਾਲ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਉਹ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ। ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਐਸਐਸਪੀ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ।

ਮਾਨ ਸਰਕਾਰ ਪੰਜਾਬ ‘ਚ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਐਕਸ਼ਨ ਪਲਾਨ ਬਣਾਉਣ ਜਾ ਰਹੀ ਹੈ। ਇਸ ਨਾਲ ਪੰਜਾਬ ਪੁਲਿਸ ਵਿੱਚ ਖਾਸ ਕਰਕੇ ਹੇਠਲੇ ਪੱਧਰ ‘ਤੇ ਵੱਡੇ ਪੱਧਰ ‘ਤੇ ਫੇਰਬਦਲ ਹੋ ਸਕਦਾ ਹੈ। ਹੁਣ ਤੱਕ ਸਰਕਾਰ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕਰਦੀ ਸੀ। ਉਂਜ ‘ਆਪ’ ਸਰਕਾਰ ਪੁਲੀਸ ਸਟੇਸ਼ਨ ਅਤੇ ਚੌਕੀ ਪੱਧਰ ’ਤੇ ਵੀ ਸਟਾਫ਼ ਦੇ ਤਬਾਦਲੇ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਇਲਾਵਾ ਨਸ਼ਿਆਂ ਦੇ ਮਾਮਲਿਆਂ ਵਿੱਚ ਸਿਆਸੀ ਦਖ਼ਲਅੰਦਾਜ਼ੀ ਖ਼ਤਮ ਕੀਤੀ ਜਾਵੇਗੀ।

ਪੰਜਾਬ ਦੀ ‘ਆਪ’ ਸਰਕਾਰ ਨੇ ਨਸ਼ਿਆਂ ਨੂੰ ਲੈ ਕੇ ਕੋਈ ਵੱਡਾ ਕਦਮ ਨਹੀਂ ਚੁੱਕਿਆ। ਇਸ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਕੰਵਰ ਸੰਧੂ ਨੇ ਇਹ ਮੁੱਦਾ ਉਠਾਇਆ। ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ 5 ਦਿਨਾਂ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 5 ਮੌਤਾਂ ਹੋਈਆਂ ਹਨ।




Leave a Reply

Your email address will not be published. Required fields are marked *