ਨਵੀਂ ਦਿੱਲੀ: ਕੇਰਲ ਦੀ ਵਾਇਨਾਡ ਸੰਸਦੀ ਸੀਟ ਦੀ ਨੁਮਾਇੰਦਗੀ ਕਰ ਰਹੇ ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਵੱਲੋਂ ਮਾਣਹਾਨੀ ਦੇ ਇੱਕ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਕਾਰਨ ਸ਼ੁੱਕਰਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਲਈ ਅਯੋਗ ਕਰਾਰ ਦੇ ਦਿੱਤਾ ਗਿਆ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਅਯੋਗਤਾ ਸਬੰਧੀ ਹੁਕਮ 23 ਮਾਰਚ ਤੋਂ ਲਾਗੂ ਹੋਣਗੇ।ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਨੂੰ ਸੰਵਿਧਾਨ ਦੀ ਧਾਰਾ 102 (1) ਅਤੇ ਧਾਰਾ 8 ਤਹਿਤ ਅਯੋਗ ਕਰਾਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਰਤ ਦੀ ਇਕ ਅਦਾਲਤ ਨੇ ‘ਮੋਦੀ ਸਰਨੇਮ’ ਬਾਰੇ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਦੱਸਣਯੋਗ ਹੈ ਕਿ ਸੂਰਤ ਦੀ ਇਕ ਅਦਾਲਤ ਨੇ ‘ਮੋਦੀ ਸਰਨੇਮ’ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਠਹਿਰਾਇਆ ਹੈ। ਅਦਾਲਤ ਨੇ ਉਸ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
