ਰੱਖੜ ਪੁੰਨਿਆ ਮੌਕੇ CM ਮਾਨ ਦਾ ਔਰਤਾਂ ਨੂੰ ਤੋਹਫਾ ⋆ D5 News


ਬਾਬਾ ਬਕਾਲਾ: ਰੱਖੜ ਪੁੰਨਿਆ ਸਮਾਗਮ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਪਹੁੰਚੇ। ਦੱਸ ਦੇਈਏ ਕਿ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ-ਕਾਂਗਰਸੀਆਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨਿਸ਼ਾਨੇ ‘ਤੇ ਵਿੰਨ੍ਹਦਿਆਂ ਕਿਹਾ ਕਿ ਅਕਾਲੀ-ਕਾਂਗਰਸੀਆਂ ਵਿਚਾਲੇ ਕੁਸ਼ਤੀ ਦਾ ਮੈਚ ਚੱਲ ਰਿਹਾ ਹੈ। ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਲੁੱਟਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਫਾਈਲਾਂ ਦੇਖ ਕੇ ਮੇਰਾ ਰੋਣਾ ਆ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਤੋਂ ਜੋ ਕੰਮ ਆਵੇਗਾ, ਉਸ ‘ਤੇ ਖਰਚ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੀਆਂ ਔਰਤਾਂ ਲਈ ਵੱਡਾ ਐਲਾਨ ਕਰਦਿਆਂ ਆਂਗਣਵਾੜੀ ਵਿੱਚ 6 ਹਜ਼ਾਰ ਭਰਨ ਦਾ ਐਲਾਨ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *