ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਪਿੰਡ ਕਿੱਲਿਆਂ ਵਾਲੀ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਦੌਰਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੱਛੀ ਫਾਰਮ ਦਾ ਕੰਮ ਅੰਤਿਮ ਪੜਾਅ ‘ਤੇ ਹੈ ਅਤੇ ਜਲਦੀ ਹੀ ਇਸ ਨੂੰ ਕਿਸਾਨਾਂ ਅਤੇ ਮੱਛੀ ਪਾਲਕਾਂ ਦੀ ਭਲਾਈ ਲਈ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਉਸਾਰੀ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਚੌਕਸੀ ਰੱਖੀ ਜਾਵੇ। ਸ: ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਮੱਛੀ ਪੂੰਗ ਫਾਰਮ ਸੂਬੇ ਵਿੱਚ ਮੱਛੀ ਪਾਲਣ ਦੇ ਕਿੱਤੇ ਨੂੰ ਪ੍ਰਫੁੱਲਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ ਅਤੇ ਕਿਸਾਨਾਂ ਨੂੰ ਇੱਥੋਂ ਚੰਗੀ ਕੁਆਲਿਟੀ ਦੀ ਪੂੰਗ ਪ੍ਰਾਪਤ ਕਰਨ ਦੇ ਨਾਲ-ਨਾਲ ਤਕਨੀਕੀ ਜਾਣਕਾਰੀ ਵੀ ਮਿਲੇਗੀ। Farming With Amarjit Waraich: ਕਿਸਾਨਾਂ ਲਈ ਅਹਿਮ ਜਾਣਕਾਰੀ! ਰਵਾਇਤੀ ਫਸਲ ਤੋਂ ਛੁਟਕਾਰਾ ਪਾਓ! ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਦੇ ਧੰਦੇ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਖੇਤੀਬਾੜੀ ਦੇ ਸਹਾਇਕ ਕਿੱਤਿਆਂ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਵੀ ਐਲਾਨ ਕੀਤਾ। ਅਬੋਹਰ ਸ਼ਹਿਰ ਦੇ ਮੁੱਖ ਬੱਸ ਸਟੈਂਡ ਦੀ ਉਸਾਰੀ ਲਈ 2.91 ਕਰੋੜ ਰੁਪਏ ਜਾਰੀ ਕਰਨ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਰਹਿਣ ਦੇਵੇਗੀ। ਇਸ ਤੋਂ ਪਹਿਲਾਂ ‘ਆਪ’ ਆਗੂ ਕੁਲਦੀਪ ਕੁਮਾਰ ਦੀਪ ਕੰਬੋਜ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਇਲਾਕੇ ਦੀਆਂ ਮੰਗਾਂ ਕੈਬਨਿਟ ਮੰਤਰੀ ਅੱਗੇ ਰੱਖੀਆਂ। ਸਮਾਗਮ ਨੂੰ ਪਾਰਟੀ ਦੇ ਸੀਨੀਅਰ ਆਗੂ ਉਪਕਾਰ ਸਿੰਘ ਜਾਖੜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਧਰਮਵੀਰ ਗੋਦਾਰਾ, ਸੁਖਵਿੰਦਰ ਸਿੰਘ, ਅੰਗਰੇਜ਼ ਸਿੰਘ, ਬਲਦੇਵ ਸਿੰਘ ਆਦਿ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
