ਲਾਲਜੀਤ ਸਿੰਘ ਭੁੱਲਰ ⋆ D5 ਨਿਊਜ਼


ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ 661.51 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਵਿੱਤੀ ਸਾਲ ਦੌਰਾਨ ਵਿਭਾਗ ਨੂੰ ਆਪਣੇ ਤਿੰਨ ਵਿੰਗਾਂ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.), ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਅਤੇ ਪੰਜਾਬ ਰੋਡਵੇਜ਼/ਪਨਬਸ ਤੋਂ 4139.59 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ। ਜੋ ਕਿ ਵਿੱਤੀ ਸਾਲ 2021-22 ਦੌਰਾਨ 3478.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਆਮਦਨ ਵਿੱਚ ਇਹ ਵਾਧਾ 19.01 ਫੀਸਦੀ ਹੈ। ਘਰ ਬਣਾਉਣ ਲਈ ਬਚਾਓ ਲੱਖਾਂ ਰੁਪਏ, ਥੋੜ੍ਹੇ ਪੈਸਿਆਂ ਨਾਲ ਬਣਾਉ ਆਲੀਸ਼ਾਨ ਘਰ, ਕਰਤਾ ਚੁਣੌਤੀ, ਇਸ ਤੋਂ ਸਸਤਾ ਨਹੀਂ ਹੋਵੇਗਾ। 2021 ਤੋਂ ਮਾਰਚ 2022 ਤੱਕ ਕੁੱਲ ਮਾਲੀਆ 2358.96 ਕਰੋੜ ਰੁਪਏ ਸੀ, ਜੋ ਵਿੱਤੀ ਸਾਲ 2022-23 ਦੌਰਾਨ ਵਧ ਕੇ 2631.18 ਕਰੋੜ ਰੁਪਏ ਹੋ ਗਿਆ। ਉਨ੍ਹਾਂ ਦੱਸਿਆ ਕਿ 272.22 ਕਰੋੜ ਰੁਪਏ ਦਾ ਇਹ ਵਾਧਾ 11.53 ਫੀਸਦੀ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਪੀ.ਆਰ.ਟੀ.ਸੀ. ਨੇ ਵਿੱਤੀ ਸਾਲ 2022-23 ਦੌਰਾਨ 235.49 ਕਰੋੜ ਰੁਪਏ ਦੇ ਵਾਧੇ ਨਾਲ 807.53 ਕਰੋੜ ਰੁਪਏ ਦੀ ਕਮਾਈ ਕੀਤੀ ਜਦੋਂ ਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ 572.04 ਕਰੋੜ ਰੁਪਏ ਦੀ ਆਮਦਨ ਹੋਈ ਹੈ।ਉਨ੍ਹਾਂ ਕਿਹਾ ਕਿ ਇਹ ਵਾਧਾ 41.16 ਫੀਸਦੀ ਹੈ। ਕਿਸਾਨਾਂ ਨਾਲ ਖੜ੍ਹੇ ਸਾਬਕਾ ਮੰਤਰੀ, ਖੁਸ਼ ਕਿਸਾਨ, ਮਿਲੇਗਾ ਪੂਰਾ ਮੁਆਵਜ਼ਾ! | D5 ਚੈਨਲ ਪੰਜਾਬੀਆਂ ਦਾ। ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬਸ ਦੀ ਆਮਦਨ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਪੰਜਾਬ ਰੋਡਵੇਜ਼/ਪਨਬੱਸ ਨੇ 547.08 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਵਿੱਤੀ ਸਾਲ 2022-23 ਦੌਰਾਨ ਇਹ ਆਮਦਨ ਵਧ ਕੇ 700.88 ਕਰੋੜ ਰੁਪਏ ਹੋ ਗਈ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫੀਸਦੀ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀਆਂ ਲੀਹਾਂ ‘ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਕੇ ਵਿਭਾਗ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਇਆ ਜਾਵੇਗਾ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *