ਲੁਧਿਆਣਾ ਦੀ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਦੇਰ ਰਾਤ ਇੱਕ ਵਿਦੇਸ਼ੀ ਵਿਦਿਆਰਥੀ ਦੀ ਮੌਤ ਹੋਣ ਦਾ ਮਾਮਲ ਸਾਹਮਣੇ ਆਇਆ ਹੈ। ਇਹ ਵਿਦਿਆਰਥੀ ਫਿਰੋਜ਼ਪੁਰ ਰੋਡ ਤੇ ਸਥਿਤ ਪ੍ਰਾਈਵੇਟ ਸੀਟੀ ਯੂਨੀਵਰਸਿਟੀ ਵਿੱਚ ਬੀਐਸਸੀ ਮੈਡੀਕਲ ਦੀ ਪੜਾਈ ਕਰ ਰਿਹਾ ਸੀ। ਉਸ ਦੇ ਦੋਸਤਾਂ ਨੇ ਦੱਸਿਆ ਕਿ ਉਹ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਪਿਆ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਅਨੁਸਾਰ ਮ੍ਰਿਤਕ ਵਿਦਿਆਰਥੀ ਨੂੰ ਉਲਟੀਆਂ ਆ ਰਹੀਆਂ ਸਨ ਤੇ ਜਿਸ ਕਾਰਨ ਉਸ ਦੀ ਮੌਤ ਹੋ ਗਈ।
ਦੋਸਤਾਂ ਨੇ ਦੱਸਿਆ ਹੈ ਯੋਕੋਬਾ ਐਮਬੀਡੀ ਮਾਲ ਨੇੜੇ ਉਲਟੀਆਂ ਕਰ ਰਿਹਾ ਸੀ। ਹਾਲਾਂਕਿ ਮਾਮਲਾ ਸ਼ੱਕੀ ਲੱਗ ਰਿਹਾ ਹੈ, ਪਰ ਯੋਕੋਬੋ ਦੇ ਦੋਸਤਾਂ ਦਾ ਕਹਿਣਾ ਹੈ ਕਿ ਜਦੋਂ ਉਹ ਦੇਰ ਰਾਤ ਉਸ ਦੇ ਕਮਰੇ ਵਿੱਚ ਗਏ ਤਾਂ ਉਹ ਬੈੱਡ ‘ਤੇ ਲੇਟਿਆ ਹੋਇਆ ਸੀ। ਉਨ੍ਹਾਂ ਦੱਸਿਆ ਰਿ ਉਸ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਉਹ ਉਸ ਨੂੰ ਨਿੱਜੀ ਹਸਪਤਾਲ ਲੈ ਗਏ ਸਨ। ਹਾਲਾਤ ਨੂੰ ਖਰਾਬ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਜਦੋਂ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।
ਯੋਕੋਬੋ ਦੇ ਪਰਿਵਾਰ ਉਸ ਦੀ ਮੌਤ ਦੀ ਖ਼ਬਰ ਸਾਥੀਆਂ ਨੇ ਦੇ ਦਿੱਤੀ ਹੈ। ਉਸ ਦੇ ਸਾਥੀਆਂ ਦਾ ਕਹਿਣਾ ਹੈ ਕਿ ਉਹ ਯੋਕੋਬੋ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਉਸ ਦੀ ਲਾਸ਼ ਨੂੰ ਜਲਦ ਦੱਖਣੀ ਸੂਡਾਨ ਭੇਜਿਆ ਜਾਵੇਗਾ। ਇਸ ਪੂਰੇ ਮਾਮਲੇ ਬਾਰੇ ਸਿਵਲ ਹਸਪਤਾਲ ਪ੍ਰਸ਼ਾਸਨ ਨੇ ਥਾਣਾ ਸਰਾਭਾ ਨਗਰ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਇਸ ‘ਤੇ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
