ਲੁਧਿਆਣਾ ਦੇ PAU ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਸਾਈਕਲ ਰੈਲੀ ਦਾ ਆਯੋਜਨ


ਲੁਧਿਆਣਾ ਦੇ PAU ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਈਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਖੁਦ ਵੀ ਸਾਈਕਲ ਦੀ ਸਵਾਰੀ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਹੈ। ਇਹ ਰੈਲੀ ਕਿਸੇ ਕਿਸਮ ਦੀ ਤਾਕਤ ਦਾ ਪ੍ਰਦਰਸ਼ਨ ਨਹੀਂ ਹੈ। ਇਸ ਰੈਲੀ ਦਾ ਮਕਸਦ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਲਿਆਉਣਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਸ਼ਹੀਦ ਹੋਏ ਹਨ ਅਤੇ ਅੱਜ ਸ਼ਹੀਦਾਂ ਦੀ ਧਰਤੀ ਤੋਂ ਨਸ਼ਾ ਖਤਮ ਕਰਨਾ ਹੈ। ਪੰਜਾਬ ਦੀ ਧਰਤੀ ‘ਤੇ ਤਲਵਾਰਾਂ ਤੇ ਤੀਰਾਂ ਦੇ ਹਮਲੇ ਸਹਿ ਚੁੱਕੇ ਹਨ। ਹੁਣ ਨਸ਼ੇ ਦਾ ਹਮਲਾ ਵੀ ਪੰਜਾਬ ਦੀ ਧਰਤੀ ਤੋਂ ਹੀ ਹੋਇਆ ਹੈ। ਪੰਜਾਬ ਨੇ ਹਰ ਹਮਲੇ ਦਾ ਮੂੰਹਤੋੜ ਜਵਾਬ ਦਿੱਤਾ ਹੈ। ਹੁਣ ਨਸ਼ਾ ਵੀ ਖਤਮ ਹੋ ਜਾਵੇਗਾ ਅਤੇ ਹਰਾਇਆ ਜਾਵੇਗਾ।ਸੀਐਮ ਮਾਨ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ੇ ਦੇ ਖਾਤਮੇ ਦੀ ਲਹਿਰ ਸ਼ੁਰੂ ਹੋ ਗਈ ਹੈ। ਜਿਹੜਾ ਪੰਜਾਬ ਕਦੇ ਨਸ਼ਿਆਂ ਦੀ ਦਲਦਲ ਵਿੱਚ ਬੁਰੀ ਤਰ੍ਹਾਂ ਫਸਿਆ ਹੋਇਆ ਸੀ, ਅੱਜ ਫਿਰ ਤੋਂ ਗਿੱਧੇ ਅਤੇ ਭੰਗੜੇ ਦਾ ਪੰਜਾਬ ਬਣਨ ਲੱਗ ਪਿਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ 2200 ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ।

ਆਓ ਸਾਰੇ ਰਲ਼ ਆਪਣਾ ਯੋਗਦਾਨ ਪਾਈਏ, ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਈਏ.. ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ‘ਐਂਟੀ ਡਰੱਗਜ਼ ਸਾਇਕਲ ਰੈਲੀ’ ਦੌਰਾਨ ਲੁਧਿਆਣਾ ਤੋਂ Live.. https://t.co/2mhSCOPOtn
— Bhagwant Mann (@BhagwantMann) November 16, 2023

ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਜਾਣਗੇ। ਅੱਜ ਛੁੱਟੀ ਹੈ ਤਾਂ ਜੋ ਬੱਚੇ ਆਪਣੇ ਪਰਿਵਾਰਾਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਬਾਰੇ ਪੁੱਛ ਸਕਣ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *