ਲੁਧਿਆਣਾ: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਗਿਆਸਪੁਰਾ ਇਲਾਕੇ ‘ਚ ਦਸੂਹਾ ਰੋਡ ‘ਤੇ ਪਏ ਸੂਏ ਕੋਲ ਗੈਸ ਲੀਕ ਹੋਣ ਕਾਰਨ 6 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ ਅਤੇ ਕੁਝ ਲੋਕ ਬੇਹੋਸ਼ ਵੀ ਹੋ ਗਏ ਹਨ। ਬੇਹੋਸ਼ ਹੋਏ ਵਿਅਕਤੀਆਂ ਨੂੰ ਸਰਕਾਰੀ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਤੇ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਕਿ ਗੈਸ ਕਿੱਥੋਂ ਲੀਕ ਹੋ ਰਹੀ ਸੀ ਅਤੇ ਕਿਹੜੀ ਗੈਸ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।