ਲੁਧਿਆਣਾ ਦੇ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਦੇਰ ਰਾਤ 10 ਵਜੇ ਵਕੀਲਾਂ ਅਤੇ ਪੁਲਿਸ ਮੁਲਾਜ਼ਮਾਂ ਵਿੱਚ ਝੜਪ ਹੋ ਗਈ। ਦੋਵਾਂ ਨੇ ਇੱਕ ਦੂਜੇ ਨੂੰ ਲੱਤਾਂ ਮਾਰੀਆਂ ਅਤੇ ਮੁੱਕੇ ਮਾਰੇ। ਇੱਥੋਂ ਤੱਕ ਕਿ ਇੱਕ ਦੂਜੇ ਦੀਆਂ ਪੱਗਾਂ ਵੀ ਲਾਹ ਦਿੱਤੀਆਂ ਗਈਆਂ। ਇੰਨਾ ਹੀ ਨਹੀਂ ਪੁਲਿਸ ਮੁਲਾਜ਼ਮਾਂ ਨੇ ਵਕੀਲ ਦੀ ਪੱਗ ਲਾਹ ਦਿੱਤੀ ਅਤੇ ਵਾਲਾਂ ਤੋਂ ਖਿੱਚ ਕੇ ਐਮਰਜੈਂਸੀ ਰੂਮ ਵਿੱਚ ਲੈ ਗਏ।
ਐਡਵੋਕੇਟ ਸੁਖਵਿੰਦਰ ਸਿੰਘ ਭਾਟੀਆ ਨੇ ਦੱਸਿਆ ਕਿ ਉਹ ਆਪਣੇ ਮੁਨਸ਼ੀ ਪ੍ਰੇਮ ਸਿੰਘ ਨਾਲ ਸਿਵਲ ਹਸਪਤਾਲ ਆਇਆ ਸੀ। ਪ੍ਰੇਮ ਸਿੰਘ ਦਾ ਆਪਣੇ ਪਰਿਵਾਰ ਨਾਲ ਕੁਝ ਪਰਿਵਾਰਕ ਝਗੜਾ ਚੱਲ ਰਿਹਾ ਹੈ। ਉਸ ‘ਤੇ ਹਮਲਾ ਹੋਇਆ ਸੀ। ਡਾਕਟਰ ਉਸ ਦਾ ਮੈਡੀਕਲ ਕਰ ਰਿਹਾ ਸੀ। ਇਸ ਦੌਰਾਨ ਇੱਕ ਏਐਸਆਈ ਅਪਰਾਧੀ ਨਾਲ ਡਾਕਟਰ ਦੇ ਕਮਰੇ ਵਿੱਚ ਦਾਖਲ ਹੋਣ ਲੱਗਾ। ਉਸ ਅਫਸਰੀ ਦਾ ਰੋਅਬ ਦਿਖਾਉਂਦੇ ਹੋਏ ਉਨ੍ਹਾਂ ਨੂੰ ਪਹਿਲਾਂ ਅਪਰਾਧੀ ਦਾ ਮੈਡੀਕਲ ਕਰਵਾਉਣ ਲਈ ਕਹਿਣ ਲੱਗਾ। ਇਸ ਗੱਲ਼ ਨੂੰ ਲੈ ਕੇ ਝਗੜਾ ਹੋ ਗਿਆ।
ਭਾਟੀਆ ਨੇ ਦੱਸਿਆ ਕਿ ਏਐਸਆਈ ਨੇ ਉਸ ਨਾਲ ਦੁਰਵਿਵਹਾਰ ਕੀਤਾ ਤੇ ਕੁੱਟਮਾਰ ਕੀਤੀ। ਉਹ ਇਸ ਮਾਮਲੇ ਸਬੰਧੀ ਵਕੀਲ ਭਾਈਚਾਰੇ ਕੋਲ ਜਾਣਗੇ। ਇਸ ਮੁੱਦੇ ਨੂੰ ਬਾਰ ਕੌਂਸਲ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਕਾਰਵਾਈ ਕਰਨ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
