ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ., ਨਕੋਦਰ, ਜਿਲਾ ਜਲੰਧਰ ਦੇ ਲੇਬਰ ਹੈਂਡਲਿੰਗ ਇੰਚਾਰਜ (ਸੇਵਾਮੁਕਤ) ਸ਼ੰਕਰ ਸ਼ਾਹ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ 10,000 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਲੇਬਰ ਇੰਚਾਰਜ ਨੂੰ ਸ੍ਰੀਮਤੀ ਸ਼ਮਾ ਵਾਸੀ ਪਿੰਡ ਮਹੇੜੂ, ਜਲੰਧਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਜਲੰਧਰ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੇਕਰ ਇਸ ਮਾਮਲੇ ਵਿੱਚ ਐਫਸੀਆਈ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਹੈ ਤਾਂ ਵੀ ਜਾਂਚ ਕੀਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਸੇਵਾਮੁਕਤ ਲੇਬਰ ਇੰਚਾਰਜ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਐਫ.ਸੀ.ਆਈ. ਦੇ ਬਕਾਏ ਨਿਪਟਾਉਣ ਵਿੱਚ ਮਦਦ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਸਬੰਧੀ ਮੁਲਜਮ ਸ਼ੰਕਰ ਸ਼ਾਹ ਪਹਿਲਾਂ ਹੀ ਉਸ ਤੋਂ 10,000 ਰੁਪਏ ਲੈ ਚੁੱਕੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
