ਵਿਜੀਲੈਂਸ ਵੱਲੋਂ ਸਬ-ਇੰਸਪੈਕਟਰ 5 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਥਾਣੇ ਦੇ ਪੁਲਿਸ ਸਬ-ਇੰਸਪੈਕਟਰ ਰਾਮ ਸਿੰਘ ਨੂੰ ਬੁੱਧਵਾਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸਬ-ਇੰਸਪੈਕਟਰ ਨੂੰ ਹਰਵਿੰਦਰ ਕੁਮਾਰ ਵਾਸੀ ਲੌਂਗੋਵਾਲ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਿਤ ਕੀਤਾ ਸੀ ਕਿ ਉਸਨੇ ਚੋਰੀ ਸਬੰਧੀ ਪੁਲਿਸ ਨੂੰ ਦਰਖਾਸਤ ਦਿੱਤੀ ਸੀ ਪਰ ਉਕਤ ਸਬ-ਇੰਸਪੈਕਟਰ ਨੇ ਪਹਿਲਾਂ ਹੀ 1000 ਰੁਪਏ ਦੀ ਰਿਸ਼ਵਤ ਲੈ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਤੱਥਾਂ ਅਤੇ ਅਸਲ ਸਬੂਤਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਨੇ ਉਕਤ ਪੁਲਿਸ ਅਧਿਕਾਰੀ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਪਟਿਆਲਾ ਦੇ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *