‘ਆਪ’ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਨੂੰ ਸ਼ਿਕਾਇਤਾਂ ਭੇਜੀਆਂ ਸਨ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਵਸ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਨਹੀਂ ਦਿੱਤਾ ਅਤੇ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ। ਇਸ ਮਾਮਲੇ ਵਿੱਚ ਵਿਸ਼ੇਸ਼ ਅਧਿਕਾਰ ਕਮੇਟੀ ਨੇ ਜ਼ਿਲ੍ਹਾ ਸੰਗਰੂਰ, ਤਰਨਤਾਰਨ, ਬਠਿੰਡਾ, ਸ਼ਹੀਦ ਭਗਤ ਸਿੰਘ ਨਗਰ ਅਤੇ ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰਾਂ ਨੂੰ 15 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਕਮੇਟੀ ਅੱਗੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ‘ਆਪ’ ਦੇ ਕਈ ਵਿਧਾਇਕਾਂ ਨੇ ਸ਼ਿਕਾਇਤ ਕੀਤੀ ਸੀ ਕਿ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਪ੍ਰੋਟੋਕੋਲ ਮੁਤਾਬਕ ਸੀਟਾਂ ਨਹੀਂ ਦਿੱਤੀਆਂ ਗਈਆਂ। : ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਤਲਬ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
