ਸਚਿਨ ਸ਼ਰਮਾ ਨੇ ਪ੍ਰਧਾਨ ਮੰਤਰੀ ਨੂੰ ਗਾਵਾਂ ਲਈ ਜੰਗਲਾਂ ਵਿੱਚ ਸ਼ੈੱਡ ਸਥਾਪਤ ਕਰਨ ਦੀ ਅਪੀਲ ਕੀਤੀ
ਚੰਡੀਗੜ੍ਹ, 4 ਮਈ:
ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਲਾਵਾਰਸ ਗਊਆਂ ਦੀ ਦੇਖਭਾਲ ਲਈ ਜੰਗਲੀ ਖੇਤਰਾਂ ਵਿੱਚ ਸ਼ੈੱਡ ਸਥਾਪਤ ਕਰਨ ਦੀ ਅਪੀਲ ਕੀਤੀ ਹੈ।
ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਅਵਾਰਾ ਗਊਆਂ ਸੜਕਾਂ ‘ਤੇ ਖੁੱਲ੍ਹੇਆਮ ਘੁੰਮ ਰਹੀਆਂ ਹਨ, ਜਿਸ ਕਾਰਨ ਹਾਦਸਿਆਂ ਦੌਰਾਨ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਇਲਾਵਾ ਗਊਆਂ ਵੀ ਅਜਿਹੇ ਹਾਦਸਿਆਂ ਵਿੱਚ ਜ਼ਖ਼ਮੀ ਹੋ ਜਾਂਦੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਗਊਆਂ ਧਾਰਮਿਕ ਆਸਥਾ ਦਾ ਪ੍ਰਤੀਕ ਹੋਣ ਦੇ ਨਾਤੇ ਉਨ੍ਹਾਂ ਦੀ ਸੁਰੱਖਿਆ ਅਤੇ ਦੇਖਭਾਲ ਕਰਨਾ ਸਾਡੀ ਜ਼ਿੰਮੇਵਾਰੀ ਹੈ। ਪੰਜਾਬ ਗਊ ਸੇਵਾ ਕਮਿਸ਼ਨ ਪੰਜਾਬ ਵਿੱਚ ਗਊਆਂ ਦੀ ਸੰਭਾਲ ਅਤੇ ਸੁਰੱਖਿਆ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜੰਗਲੀ ਜ਼ਮੀਨ ‘ਤੇ ਗਾਵਾਂ ਦੇ ਰਹਿਣ ਦਾ ਇੰਤਜ਼ਾਮ ਕਰੇ ਤਾਂ ਜੋ ਗਾਵਾਂ ਨੂੰ ਅਨੁਕੂਲ ਵਾਤਾਵਰਨ ਅਤੇ ਚਾਰਾ ਮੁਹੱਈਆ ਕਰਵਾਇਆ ਜਾ ਸਕੇ।
The post ਸਚਿਨ ਸ਼ਰਮਾ ਨੇ ਪ੍ਰਧਾਨ ਮੰਤਰੀ ਨੂੰ ਗਾਵਾਂ ਲਈ ਜੰਗਲਾਂ ਵਿੱਚ ਸ਼ੈੱਡ ਬਣਾਉਣ ਦੀ ਕੀਤੀ ਅਪੀਲ appeared first on