ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਅੱਜ ਪਿੰਡ ਮੂਸੇ ਵਿਖੇ ਪੁੱਜੇ ਜਿੱਥੇ ਉਨ੍ਹਾਂ ਸਿੱਧੂ ਪਰਿਵਾਰ ਅਤੇ ਮਰਹੂਮ ਗਾਇਕ ਦੇ ਪ੍ਰਸ਼ੰਸਕਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਨੇ ਛੋਟੀ ਉਮਰ ਵਿਚ ਹੀ ਆਪਣਾ ਨਾਂਅ ਰੌਸ਼ਨ ਕਰਕੇ ਆਪਣੇ ਪਿੰਡ ਅਤੇ ਮਾਪਿਆਂ ਦਾ ਨਾਂਅ ਦੇਸ਼-ਦੁਨੀਆ ਵਿਚ ਰੌਸ਼ਨ ਕੀਤਾ | . ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਤਰ੍ਹਾਂ ਦੇ ਦਿਹਾਂਤ ਨਾਲ ਦੇਸ਼ ਭਰ ਦੇ ਪੰਜਾਬੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਕਿਹਾ ਕਿ ਅਜੋਕਾ ਸਮਾਂ ਕਿਸੇ ਨੌਜਵਾਨ ਦੀ ਮੌਤ ’ਤੇ ਸਿਆਸੀ ਰੋਟੀਆਂ ਸੇਕਣ ਦਾ ਨਹੀਂ ਸਗੋਂ ਬੈਠ ਕੇ ਸੋਚਣ ਦਾ ਹੈ ਕਿ ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਵੱਲ ਕਿਵੇਂ ਤੋਰਿਆ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਨ। ਪੋਸਟ ਬੇਦਾਅਵਾ ਤੋਂ ਬਚਣ ਲਈ ਇਸ ਲੇਖ ਵਿੱਚ ਵਿਚਾਰ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
