ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਆਂਗਣਵਾੜੀ ਜਥੇਬੰਦੀਆਂ ਦੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ: ਬਲਜੀਤ ਕੌਰ ਵੱਲੋਂ ਵੱਖ-ਵੱਖ ਆਂਗਣਵਾੜੀ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ | ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਮੁਲਾਜ਼ਮ ਯੂਨੀਅਨ (ਰਜਿ:), ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ), ਆਲ ਇੰਡੀਆ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ, (ਏ.ਟੀ.ਕੇ. ) ਅਤੇ ਮੰਗਾਂ ਸਬੰਧੀ ਪੰਜਾਬ ਨੈਸ਼ਨਲ ਕਰੈਚ ਯੂਨੀਅਨ (ਸੀਟੂ) ਨਾਲ ਹੋਈ ਮੀਟਿੰਗ ਦੌਰਾਨ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਡਾ: ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਯੂਨੀਅਨ ਵਰਕਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦੀ ਹੀ ਮੰਨ ਲਈਆਂ ਜਾਣਗੀਆਂ | ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਕੱਤਰ ਸੁਮੇਰ ਸਿੰਘ ਗੁਰਜ਼ਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਅਰਵਿੰਦ ਪਾਲ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *