ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ: ਬਲਜੀਤ ਕੌਰ ਵੱਲੋਂ ਆਂਗਣਵਾੜੀ ਸੰਸਥਾ ਨਾਲ ਮੀਟਿੰਗ ਕੀਤੀ ਗਈ | ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਹੈ ਕਿ ਮੰਗਾਂ ਸਬੰਧੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨਾਲ ਹੋਈ ਮੀਟਿੰਗ ਦੌਰਾਨ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ. ਚਰਚਾ ਕੀਤੀ. ਡਿਪੋਰਟ, NIA ਦੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ D5 Channel Punjabi | ਅੰਮ੍ਰਿਤਪਾਲ ਹੇਅਰ ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਯੂਨੀਅਨ ਵਰਕਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦੀ ਹੀ ਮੰਨ ਲਈਆਂ ਜਾਣਗੀਆਂ | ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ ਸ੍ਰੀਵਾਸਤਵ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।