ਸਹੁੰ ਚੁੱਕ ਸਮਾਗਮ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦਾ ਅਪਮਾਨ ਹੋਇਆ :- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ


ਭਾਈ ਅੰਮ੍ਰਿਤਪਾਲ ਸਿੰਘ ਨੇ ਲੋਕਤੰਤਰ ਵਿੱਚ ਰਹਿੰਦਿਆਂ ਖਡੂਰ ਸਾਹਿਬ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ ਹੈ ਅਤੇ ਜਿਸ ਤਰ੍ਹਾਂ ਉਨ੍ਹਾਂ ਨੇ ਸਹੁੰ ਚੁੱਕੀ ਹੈ, ਉਹ ਵੀ ਲੋਕਤੰਤਰ ਦਾ ਅਪਮਾਨ ਹੈ ਕਿ ਉਨ੍ਹਾਂ ਦੇ ਪਰਿਵਾਰ ਸਮੇਤ ਅੰਮ੍ਰਿਤਪਾਲ ਸਿੰਘ ਨੂੰ ਵੀ ਠੀਕ ਤਰ੍ਹਾਂ ਨਾਲ ਮਿਲਣ ਨਹੀਂ ਦਿੱਤਾ ਗਿਆ ਜੋ ਕਿ ਮਾੜੀ ਗੱਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਧਰਤੀ ’ਤੇ ਪਾਰਲੀਮੈਂਟ ਵਿੱਚ ਨੌਂ ਸਿੱਖਾਂ ਨੇ ਜਿੱਤ ਹਾਸਲ ਕੀਤੀ ਹੈ, ਜਿਸ ’ਤੇ ਸਮੁੱਚੀ ਸਿੱਖ ਕੌਮ ਨੂੰ ਮਾਣ ਹੈ। ਲੁਧਿਆਣਾ ਵਿਖੇ ਵਾਪਰੀ ਘਟਨਾ ਸਬੰਧੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਧਰਮ ਬਾਰੇ ਗਲਤ ਬੋਲਣ ਨਾਲ ਸ਼ਾਨ ਨਹੀਂ ਮਿਲਦੀ। ਇਸ ਦੇ ਨਾਲ ਹੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਦਲ ਖਾਲਸਾ ਦੇ ਸਰਪ੍ਰਸਤ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *