ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ


ਬੰਦੀ ਸਿੰਘਾਂ ਦੀ ਰਿਹਾਈ ਲਈ ਸਰਗਰਮ ਸਾਰੀਆਂ ਧਿਰਾਂ ਦਾ ਸਤਿਕਾਰ-ਐਡਵੋਕੇਟ ਧਾਮੀ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਿੰਘਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ, ਜਿਸ ਲਈ ਬਾਪੂ ਸੂਰਤ ਸਿੰਘ ਬੁਢਾਪੇ ਵਿੱਚ ਵੀ ਇਨਸਾਫ਼ ਲਈ ਲੜ ਰਹੇ ਹਨ। . ਉਨ੍ਹਾਂ ਬਾਪੂ ਸੂਰਤ ਸਿੰਘ ਦੇ ਦ੍ਰਿੜ ਇਰਾਦੇ, ਸਿਦਕ ਅਤੇ ਦਲੇਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਸੰਘਰਸ਼ ਨੂੰ ਉਤਸ਼ਾਹਿਤ ਕਰਦੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਯਤਨਾਂ ਨੂੰ ਜਾਰੀ ਰੱਖਣ ਲਈ ਵਚਨਬੱਧਤਾ ਪ੍ਰਗਟਾਉਂਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਅਤੇ ਬਾਪੂ ਸੂਰਤ ਸਿੰਘ ਦਾ ਇੱਕੋ ਮਨੋਰਥ ਹੈ ਅਤੇ ਇਸ ਪੰਥਕ ਕਾਰਜ ਲਈ ਸਰਗਰਮ ਸਾਰੀਆਂ ਧਿਰਾਂ ਸਤਿਕਾਰਯੋਗ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਮਾਮਲੇ ਵਿੱਚ ਜਾਣਬੁੱਝ ਕੇ ਰੋਲ ਅਦਾ ਕੀਤਾ ਹੈ ਪਰ ਇਨਸਾਫ਼ ਮਿਲਣ ਤੱਕ ਸਿੱਖ ਪੰਥ ਸੰਘਰਸ਼ ਜਾਰੀ ਰੱਖੇਗਾ। ਇਸ ਮੌਕੇ ਬਾਪੂ ਸੂਰਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *