ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ 2 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਨੇ ਫ਼ਿਰੋਜ਼ਪੁਰ ਦੀ ਸਾਬਕਾ ਕਾਂਗਰਸੀ ਵਿਧਾਇਕਾ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ 30 ਸਤੰਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ 4 ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਵਿਜੀਲੈਂਸ ਵਿਭਾਗ ਫ਼ਿਰੋਜ਼ਪੁਰ ਨੇ ਅਦਾਲਤ ਨੂੰ ਦੱਸਿਆ ਸੀ ਕਿ ਵਿਜੀਲੈਂਸ ਵਿਭਾਗ ਨੇ ਇਨ੍ਹਾਂ ਦੋਵਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਨੀ ਹੈ ਅਤੇ ਇਨ੍ਹਾਂ ਤੋਂ ਪੁੱਛ-ਪੜਤਾਲ ਕਰਨੀ ਹੈ, ਅੱਜ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਸਤਕਾਰ ਕੌਰ ਗਹਿਰੀ ਅਤੇ ਜਸਮੇਲ ਸਿੰਘ ਦਾ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ। ਲਾਡੀ ਗਹਿਰੀ ਨੂੰ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਹਾਲਾਂਕਿ ਮੁਲਜ਼ਮਾਂ ਦੀ ਤਰਫੋਂ ਕਿਹਾ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ ਵੱਲੋਂ ਦਰਜ ਕੀਤਾ ਗਿਆ ਇਹ ਮਾਮਲਾ ਝੂਠਾ ਅਤੇ ਸਿਆਸਤ ਤੋਂ ਪ੍ਰੇਰਿਤ ਹੈ, ਕਿਉਂਕਿ ਜਦੋਂ ਵੀ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁੱਛ-ਪੜਤਾਲ ਕਰਨ ਲਈ ਉਸ ਨੂੰ ਬੁਲਾਇਆ ਗਿਆ ਤਾਂ ਉਸ ਨੇ ਆਪਣੀ ਗੱਲ ਰੱਖੀ। ਦੋਵਾਂ ਅਧਿਕਾਰੀਆਂ ਸਾਹਮਣੇ ਪੇਸ਼ ਹੋਏ ਅਤੇ ਉਨ੍ਹਾਂ ਨੇ ਸਬੂਤਾਂ ਸਮੇਤ ਵਿਜੀਲੈਂਸ ਵਿਭਾਗ ਨੂੰ ਹਰ ਤਰ੍ਹਾਂ ਦਾ ਜਵਾਬ ਦਿੱਤਾ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
