ਗੁਰਦਾਸਪੁਰ ‘ਚ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਅਧਿਆਪਕਾਂ ਨੂੰ ਕਲਾਸਾਂ ਚਲਾਉਣ ਸਮੇਂ ਆਪਣੇ ਮੋਬਾਈਲ ਫ਼ੋਨ ਬੰਦ ਰੱਖਣੇ ਪੈਣਗੇ।
ਇਸ ਦੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਸਮੇਂ ਅਧਿਆਪਕਾਂ ਨੂੰ ਆਪਣੇ ਮੋਬਾਈਲ ਫ਼ੋਨ ਬੰਦ ਰੱਖਣੇ ਪੈਣਗੇ ਨਹੀਂ ਤਾਂ ਅਧਿਆਪਕ ਆਪਣੇ ਫ਼ੋਨ ਸਕੂਲ ਮੁਖੀ ਨੂੰ ਜਮ੍ਹਾਂ ਕਰਵਾ ਸਕਦੇ ਹਨ।
ਦੂਜੇ ਪਾਸੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਵਿਰੋਧੀਆਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ ਸਕੂਲਾਂ ਵਿੱਚ ਫੋਨਾਂ ’ਤੇ ਪਾਬੰਦੀ ਲਾ ਰਹੀ ਹੈ ਅਤੇ ਦੂਜੇ ਪਾਸੇ ਆਨਲਾਈਨ ਕਲਾਸਾਂ ਲਾਉਣ ਦਾ ਫੈਸਲਾ ਲਿਆ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਕਹਿਣਾ ਹੈ ਕਿ ਭਾਰਤ ਵਿੱਚ ਸਕੂਲਾਂ ਵਿੱਚ ਮੋਬਾਈਲ ਫ਼ੋਨ ਲੈ ਕੇ ਜਾਣ ‘ਤੇ ਕੋਈ ਪਾਬੰਦੀ ਨਹੀਂ ਹੈ ਪਰ ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਬੱਚਿਆਂ ਦੀਆਂ ਕਲਾਸਾਂ ਲੈਂਦੇ ਸਮੇਂ ਮੋਬਾਈਲ ਫ਼ੋਨ ਬੰਦ ਰੱਖਣ।