Sidhu Moosewala murder case: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ 4 ਘੰਟੇ ਬਾਅਦ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਸਫਾਇਆ ਹੋ ਗਿਆ ਹੈ। ਇਸ ‘ਚ 4 ਗੈਂਗਸਟਰਾਂ ਦੇ ਮਾਰੇ ਜਾਣ ਦੀ ਖਬਰ ਹੈ। ਸਾਰੀ ਘਟਨਾ ਦੀ ਜਾਣਕਾਰੀ ਦਿੰਦਿਆਂ ਏ.ਡੀ.ਜੀ.ਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਸਿੱਧੂ ਦੇ ਕਾਤਲਾਂ ਦਾ ਸਫਾਇਆ ਕਰ ਦਿੱਤਾ ਗਿਆ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸਾਰੇ ਮਾਸਟਰ ਮਾਈਂਡ ਪਹਿਲਾਂ ਹੀ ਗ੍ਰਿਫਤਾਰ ਹੋ ਚੁੱਕੇ ਸਨ ਪਰ ਜਗਰੂਪ ਰੂਪਾ ਅਤੇ ਮਨਪ੍ਰੀਤ (ਮੰਨੂ) ਕੁੱਸਾ ਮੈਂ ਸਮੇਤ ਗੈਂਗਸਟਰ ਫਰਾਰ ਸਨ। ਉਹ ਅੱਜ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਹਨ। ਇਨ੍ਹਾਂ ਕੋਲੋਂ ਏ.ਕੇ.-47 ਵਰਗੇ ਹਥਿਆਰ ਬਰਾਮਦ ਹੋਏ ਹਨ।
ਦੱਸਣਯੋਗ ਹੈ ਕਿ ਬੁੱਧਵਾਰ ਸਵੇਰੇ ਅੰਮ੍ਰਿਤਸਰ ਪੁਲਿਸ ਸੂਚਨਾ ਦੇ ਆਧਾਰ ‘ਤੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਦਿਹਾਤੀ ਪਹੁੰਚੀ ਸੀ। ਜਿੱਥੇ ਪਹਿਲਾਂ ਤੋਂ ਹਥਿਆਰਾਂ ਨਾਲ ਲੈਸ ਗੈਂਗਸਟਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਫਾਇਰਿੰਗ ਕੀਤੀ। ਪੁਲਿਸ ਅਤੇ ਗੈਂਗਸਟਰਾਂ ਵਿਚਕਾਰ 6 ਘੰਟੇ ਤੋਂ ਵੱਧ ਸਮੇਂ ਤੱਕ ਰੁਕ-ਰੁਕ ਕੇ ਗੋਲੀਬਾਰੀ ਹੁੰਦੀ ਰਹੀ।
