ਸਿੱਧੂ ਮੂਸੇਵਾਲੇ ਦੇ ਕਤਲ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ-ਬਿਸ਼ਨੋਈ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰਿਮਾਂਡ ‘ਤੇ ਲਿਆ ਹੈ। ਸਪੈਸ਼ਲ ਸੈੱਲ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗਾ। ਸਾਹਮਣੇ ਆਇਆ ਹੈ ਕਿ ਤਿਹਾੜ ਜੇਲ੍ਹ ਵਿੱਚ ਸਿੱਧੂ ਮੂਸੇਵਾਲੇ ਦੇ ਕਤਲ ਦੀ ਸਾਜ਼ਿਸ਼ ਰਚੀ ਗਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਤਿਹਾੜ ਜੇਲ੍ਹ ਤੋਂ ਸਾਜ਼ਿਸ਼ ਰਚੀ ਗਈ ਹੈ ਇਸ ਲਈ ਦਿੱਲੀ ਪੁਲਿਸ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ। ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਇਸੇ ਦੌਰਾਨ ਲਾਰੈਂਸ ਬਿਸ਼ਨੋਈ ਨੇ ਦਿੱਲੀ ਦੀ ਪਟਿਆਲਾ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਕਿ ਉਸ ਨੂੰ ਪੰਜਾਬ ਪੁਲੀਸ ਹਵਾਲੇ ਨਾ ਕੀਤਾ ਜਾਵੇ ਕਿਉਂਕਿ ਪੰਜਾਬ ਪੁਲੀਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਪਟੀਸ਼ਨ ਵਿੱਚ ਲਾਰੇਂਸ ਬਿਸ਼ਨੋਈ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਗਈ ਹੈ, ਜੋ ਜੇਲ੍ਹ ਵਿੱਚ ਵੀ ਖ਼ਤਰੇ ਵਿੱਚ ਹੈ।
The post *ਸਿੱਧੂ ਮੂਸੇਵਾਲੇ ਕਤਲ ਕੇਸ ਵਿੱਚ ਦਿੱਲੀ ਪੁਲਿਸ ਨੇ ਲਿਆਰੈਂਸ-ਬਿਸ਼ਨੋਈ ਦਾ ਰਿਮਾਂਡ ਲਿਆ* appeared first on
