ਸੁਖਦੇਵ ਸਿੰਘ ਢੀਂਡਸਾ ਨੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ: ਢੀਂਡਸਾ ਨੇ ਆਪਣੇ ਸੋਕ ਸੰਦੇਸ਼ ਵਿੱਚ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਮੇਰੇ ਪੁਰਾਣੇ ਮਿੱਤਰ ਸਨ ਅਤੇ ਅਸੀਂ ਲੰਮਾ ਸਮਾਂ ਇਕੱਠੇ ਕੰਮ ਕੀਤਾ। ਪੰਜਾਬ ਭਾਜਪਾ ਦਾ ਵੱਡਾ ਐਲਾਨ, ਹੋਈ ਵੱਡੀ ਮੀਟਿੰਗ || D5 Channel Punjabi ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਪੰਥ, ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਸ: ਢੀਂਡਸਾ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਧਰਤੀ ਨਾਲ ਜੁੜੇ ਲੋਕ ਆਗੂ ਸਨ ਅਤੇ ਉਨ੍ਹਾਂ ਵੱਲੋਂ ਧਾਰਮਿਕ ਖੇਤਰ ਅਤੇ ਸਮਾਜ ਸੇਵਾ ਲਈ ਕੀਤੇ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਦੁਖੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *