ਨਵੀਂ ਦਿੱਲੀ: ਕੈਨੇਡਾ ਵਿੱਚ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਸ ਖ਼ਬਰ ‘ਤੇ ਗਹਿਰੀ ਚਿੰਤਾਂ ਜਤਾਉਂਦੇ ਹੋਏ ਆਕਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਭਾਰਤ ਵਿੱਚ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕੀਤੇ ਜਾਣ ‘ਤੇ ਡੂੰਘੀ ਫ਼ਿਕਰਮੰਦੀ ਹੈ ਕਿਉਂਕਿ ਇਹ ਫੈਸਲਾ ਭਾਰਤੀ ਮੂਲ ਦੇ ਵਿਦੇਸ਼ੀ ਨਾਗਰਿਕਾਂ ਜਾਂ ਉਸ ਦੇਸ਼ ਵਿੱਚ ਵਿਦਿਆਰਥੀਆਂ ਵਜੋਂ ਰਹਿ ਰਹੇ ਲੱਖਾਂ ਨੌਜਵਾਨ ਪੰਜਾਬੀਆਂ ਨੂੰ ਪ੍ਰਭਾਵਿਤ ਕਰਦਾ ਹੈ। ਇਹ ਪੰਜਾਬੀਆਂ ਲਈ, ਖਾਸ ਤੌਰ ‘ਤੇ ਦੇਸ਼ਭਗਤ ਸਿੱਖ ਭਾਈਚਾਰੇ ਲਈ, ਜਿਨ੍ਹਾਂ ਨੇ ਨਾ ਸਿਰਫ ਦੇਸ਼ ਦੀ ਆਜ਼ਾਦੀ ਲਈ, ਸਗੋਂ ਸਰਹੱਦਾਂ ‘ਤੇ ਵਿਦੇਸ਼ੀ ਹਮਲੇ ਦਾ ਟਾਕਰਾ ਕਰਨ ਲਈ ਵੀ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ, ਬਹੁਤ ਵੱਡੀਆਂ ਰੁਕਾਵਟਾਂ, ਅਨਿਸ਼ਚਿਤਤਾ ਅਤੇ ਚਿੰਤਾ ਕਰਨ ਵਾਲਾ ਮਸਲਾ ਹੈ।
CM ਮਾਨ ਨੇ ਲਿਆ ਵੱਡਾ ਫ਼ੈਸਲਾ, ਵਿਧਾਇਕਾਂ ਦੀ ਲਗਾਈ ਕਲਾਸ, ਪੰਜਾਬ ਦੇ ਲੋਕ ਖੁਸ਼
ਕੈਨੇਡਾ ਵਿੱਚ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਆਪਣੇ ਵਤਨ ਦੀ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਨੂੰ ਯਕੀਨੀ ਬਣਾਉਣ ਲਈ ਮੈਨੂੰ ਅਨੇਕਾਂ ਫੋਨ ਕਾਲਾਂ ਅਤੇ ਸੰਦੇਸ ਪ੍ਰਾਪਤ ਹੋ ਰਹੇ ਹਨ। ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਸ਼੍ਰੋਮਣੀ ਅਕਾਲੀ ਦਲ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਮਾਮਲੇ ਦਾ ਜਲਦੀ ਤੋਂ ਜਲਦੀ ਹੱਲ ਕੱਢਣ ਦੀ ਅਪੀਲ ਕਰਦਾ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
