ਚੰਡੀਗੜ੍ਹ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 77ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਪੁਲਿਸ ਮੈਡਲ (ਪੀਐਮਜੀ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਸਬ-ਇੰਸਪੈਕਟਰ ਹਰਜੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਸਤਨਾਮ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਜਦੋਂ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਏਆਈਜੀ ਸੀਆਈਡੀ ਜ਼ੋਨਲ ਅੰਮ੍ਰਿਤਸਰ ਕੁਲਜੀਤ ਸਿੰਘ, ਇੰਸਪੈਕਟਰ ਮਨਮੋਹਨ ਸਿੰਘ, ਇੰਸਪੈਕਟਰ ਰਵਿੰਦਰ ਕੁਮਾਰ, ਇੰਸਪੈਕਟਰ ਵਿਜੈ ਕੁਮਾਰ, ਇੰਸਪੈਕਟਰ ਰਾਜਵੰਤ ਸਿੰਘ, ਇੰਸਪੈਕਟਰ ਕੈਲਾਸ਼ ਚੰਦ ਅਤੇ ਇੰਸਪੈਕਟਰ ਪਰਮਜੀਤ ਸਿੰਘ, ਐਸਆਈ ਮਹਿੰਦਰ ਪਾਲ, ਐਸਆਈ ਰਾਮ ਸਿੰਘ, ਐਸਆਈ ਮੱਖਣ ਸਿੰਘ, ਏਐਸਆਈ ਦਰਸ਼ਨ ਕੁਮਾਰ, ਏਐਸਆਈ ਵਰਿੰਦਰ ਸਿੰਘ, ਏਐਸਆਈ ਜਗਦੀਪ ਸਿੰਘ ਅਤੇ ਏਐਸਆਈ ਅਨਿਲ ਕੁਮਾਰ ਸ਼ਾਮਲ ਹਨ।
ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨਾ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.