ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਭਾ-ਸੁਸਾਇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਿਆ | ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਮੋਦੀ ਨੇ ਭਾਜਪਾ ਪੰਜਾਬ ਦੇ ਆਗੂਆਂ ਨੂੰ ਕੀਤਾ ਖੁਸ਼, ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 5 ਆਗੂਆਂ ਨੂੰ ਦਿੱਤਾ ਵੱਡਾ ਤੋਹਫਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵੀ ਸੰਗਤਾਂ ਦੀ ਖਿੱਚ ਦਾ ਕੇਂਦਰ ਬਣੇ ਰਹੇ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪਤਵੰਤਿਆਂ ਅਤੇ ਸਭਾਵਾਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ। ਬਾਬਾ ਫ਼ਰੀਦ ਯੂਨੀਵਰਸਿਟੀ ਦੇ VC ਨੇ ਮੁੜ ਗਰਮਾਇਆ ਮਾਮਲਾ, ਗਵਰਨਰ ਨੇ ਲਿਆ ਸਖ਼ਤ ਐਕਸ਼ਨ D5 Channel Punjabi ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੋਲਦਿਆਂ ਸਿੱਖ ਪੰਥ ਦੇ ਉੱਘੇ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੀ ਵਿਚਾਰਧਾਰਾ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਾਨਵਤਾ ਲਈ ਚਾਨਣ ਮੁਨਾਰਾ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਜੀਵਨ ਨੂੰ ਸੁਖੀ ਬਣਾਇਆ ਜਾ ਸਕਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ। ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਕਵੀ ਦਰਬਾਰ ਵਿੱਚ ਪੰਥਕ ਕਵੀਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਕਵਿਤਾਵਾਂ ਵੀ ਪੇਸ਼ ਕੀਤੀਆਂ। ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਪਿਛਲੇ ਕੁਝ ਦਿਨਾਂ ਤੋਂ ਕਰਵਾਏ ਜਾ ਰਹੇ ਧਾਰਮਿਕ ਮੁਕਾਬਲਿਆਂ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਗ ਦਰਬਾਰ ਅਤੇ ਵੈਰਾਗਮਈ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਰਾਗੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਪਵਿੱਤਰ ਗੁਰਬਾਣੀ ਦੇ ਰਾਗ ਆਧਾਰਿਤ ਕੀਰਤਨ ਸਰਵਣ ਕੀਤਾ | ਪ੍ਰਕਾਸ਼ ਪੁਰਬ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਮੋਹਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ. ਦਲ ਦੇ ਬਾਬਾ ਅਵਤਾਰ ਸਿੰਘ ਸੁਰਸਿੰਘ ਮੁਖੀ ਬਿਧੀ ਚੰਦ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਕੰਗ, ਸ੍ਰੀ ਸਰਵਣ ਸਿੰਘ ਕੁਲਾਰ, ਸ੍ਰੀ ਸੁਰਜੀਤ ਸਿੰਘ ਗੜ੍ਹੀ, ਸ੍ਰੀ ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ: ਮੰਗਵਿੰਦਰ ਸਿੰਘ ਖਾਪੜਖੇੜੀ, ਸ. ਕੁਲਵੰਤ ਸਿੰਘ ਮੰਨਣ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਮੀਤ ਸਿੰਘ ਬੂਹ, ਭਾਈ ਅਜੇ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਸੁਖਮਿੰਦਰ ਸਿੰਘ, ਓ.ਐਸ.ਡੀ.ਸਤਬੀਰ ਸਿੰਘ ਧਾਮੀ, ਉਪ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਉਪ ਸਕੱਤਰ ਸ. ਗੁਰਿੰਦਰ ਸਿੰਘ, ਸ੍ਰੀ ਗੁਰਚਰਨ ਸਿੰਘ ਕੁਹਾਲਾ, ਸ. ਸਤਨਾਮ ਸਿੰਘ ਮੰਗਸਰਾਏ, ਸ. ਲਖਬੀਰ ਸਿੰਘ, ਸ: ਪਰਮਜੀਤ ਸਿੰਘ ਹਰਿਆਣਾ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਹਿਬਾਜ਼ ਸਿੰਘ, ਸ: ਹਰਭਜਨ ਸਿੰਘ ਵਕਤਾ, ਮੈਨੇਜਰ ਸ: ਬਘੇਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *