ਗੁਰਦਾਸਪੁਰ ਪੁਲੀਸ ਨੇ ਸ੍ਰੀ ਹਰਿਮੰਦਰ ਸਾਹਿਬ ਬਾਰੇ ਵਿਵਾਦਤ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਰਵਿੰਦਰ ਸੋਨੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਵਿਵਾਦਤ ਟਿੱਪਣੀ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਦੋ ਦਿਨਾਂ ਧਰਨੇ ਤੋਂ ਬਾਅਦ ਪੁਲੀਸ ਨੇ ਪਰਚੇ ਤਾਂ ਜਾਰੀ ਕੀਤੇ ਪਰ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਸਿੱਖ ਜਥੇਬੰਦੀਆਂ ਵੱਲੋਂ ਦੋ ਦਿਨਾਂ ਦੇ ਸੰਘਰਸ਼ ਤੋਂ ਬਾਅਦ ਅੱਜ ਪੁਲੀਸ ਨੇ ਹਰਵਿੰਦਰ ਸੋਨੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
