ਅੰਮ੍ਰਿਤਸਰ: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਜਿੱਥੇ ਉਨ੍ਹਾਂ ਦੱਸਿਆ ਕਿ ਅਸੀਂ ਹਰਿ ਕੀ ਪਉੜੀ ਵਿਖੇ ਅਖੰਡ ਪਾਠ ਲਈ ਸੁੱਖੇ ਸੀ। ਅੱਜ ਇੱਥੇ ਪਾਠ ਆਰੰਭ ਕਰ ਦਿੱਤੇ ਗਏ ਹਨ ਅਤੇ ਪੂਰਾ ਬਾਦਲ ਪਰਿਵਾਰ ਤਿੰਨ ਦਿਨ ਇੱਥੇ ਰਹਿ ਕੇ ਸੇਵਾ ਕਰੇਗਾ। ਬੀਤੇ ਦਿਨੀਂ ਐਸਵਾਈਐਲ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੀਟਿੰਗ ਦੌਰਾਨ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਨਾ ਤਾਂ ਜ਼ਮੀਨ ਹੈ ਅਤੇ ਨਾ ਹੀ ਪਾਣੀ, ਇਸ ਲਈ ਮੀਟਿੰਗ ਕਰਨ ਦਾ ਕੀ ਮਤਲਬ ਹੈ। ਸੁਖਬੀਰ ਬਾਦਲ ਦਾ ਭਗਵੰਤ ਮਾਨ ‘ਤੇ ਹਮਲਾ, CM ਮਾਨ ਨੂੰ ਨਾਸਤਿਕ ਕਿਹਾ, ਨਫਰਤ ਦੀ ਰਾਜਨੀਤੀ || ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਘਰ ਦੀਆਂ ਗੋਲਕਾਂ ਨੂੰ ਲੈ ਕੇ ਦਿੱਤੇ ਬਿਆਨ ‘ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਅਜਿਹੇ ਵਿਵਾਦਿਤ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਭਗਵੰਤ ਮਾਨ ਨੂੰ ਗੁਰੂ ਘਰ ਦੀ ਮਰਿਆਦਾ ਨਹੀਂ ਪਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।