ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ ਭੰਡਾਰਾ ਤਿਆਰ ਕਰਨ ਦੀ ਸੇਵਾ ਸ਼ੁਰੂ


ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਲਈ ਭੰਡਾਰੇ ਦੀ ਉਸਾਰੀ ਲਈ ਅੱਜ ਕਾਰ ਸੇਵਾ ਸ਼ੁਰੂ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਰਾਮ ਤਲਾਈ ਚੌਕ ਨੇੜੇ ਪੁਰਾਣੀ ਹੰਸਲੀ ਵਾਲੀ ਥਾਂ ’ਤੇ ਕਾਰ ਪਾਰਕਿੰਗ ਅਤੇ ਲੌਜਿਸਟਿਕਸ ਲਈ ਇਹ ਸਟੋਰ ਬਣਾਇਆ ਜਾਵੇਗਾ, ਜਿਸ ਦੀ ਸੇਵਾ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨਤਾਰਨ ਵਾਲੇ ਨੂੰ ਸੌਂਪੀ ਗਈ ਹੈ। ਕਾਰਸੇਵਾ ਦੀ ਆਰੰਭਤਾ ਮੌਕੇ ਸੰਗਤਾਂ ਦੀ ਹਾਜ਼ਰੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਗੁਰਬਾਣੀ ਦਾ ਜਾਪ ਕੀਤਾ ਅਤੇ ਭਾਈ ਸੁਖਦੇਵ ਸਿੰਘ ਵੱਲੋਂ ਅਰਦਾਸ ਕੀਤੀ ਗਈ, ਉਪਰੰਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਤਾੜੀਆਂ ਵਜਾ ਕੇ ਸੇਵਾ ਦੀ ਸ਼ੁਰੂਆਤ ਕੀਤੀ। ਦੱਸਣਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਆਪਣੇ ਵਾਹਨ ਪਾਰਕ ਕਰਨ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੁਰਾਣੀ ਹੰਸਲੀ ਵਾਲੀ ਥਾਂ ’ਤੇ ਕਾਰ ਪਾਰਕਿੰਗ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲੌਜਿਸਟਿਕ ਵਾਹਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਣਾ ਮੁਸ਼ਕਲ ਹੋਣ ਕਾਰਨ ਹੁਣ ਇੱਥੇ ਖੁੱਲ੍ਹੀ ਥਾਂ ’ਤੇ ਸਟੋਰ ਵੀ ਚਲਾਇਆ ਜਾਵੇਗਾ। ਅੱਜ ਲੰਗਰ ਸਟੋਰ ਅਤੇ ਪਾਰਕਿੰਗ ਦੀ ਸੇਵਾ ਸ਼ੁਰੂ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨਤਾਰਨ ਸਾਹਿਬ ਵਾਲੇ, ਬਾਬਾ ਗੁਰਮੀਤ ਸਿੰਘ, ਬਾਬਾ ਕਿਰਪਾਲ ਸਿੰਘ, ਬਾਬਾ ਸੁੱਖਾ ਸਿੰਘ, ਬਾਬਾ ਬਲਵੰਤ ਸਿੰਘ, ਬਾਬਾ ਗੁਰਮੇਲ ਸਿੰਘ, ਬਾਬਾ ਜੋਗਾ ਸਿੰਘ, ਸਕੱਤਰ ਸ.ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਧਰਮ ਪ੍ਰਚਾਰ ਕਮੇਟੀ ਦੇ ਐਸ.ਪੀ. ਰਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਨਿਸ਼ਾਨ ਸਿੰਘ ਜਫਰਵਾਲ, ਐਕਸੀਅਨ ਸ: ਜਤਿੰਦਰਪਾਲ ਸਿੰਘ, ਐਸ.ਡੀ.ਓ ਸ: ਸੁਖਜਿੰਦਰ ਸਿੰਘ, ਐਸੋਸੀਏਟ ਮੈਨੇਜਰ ਰਵਿੰਦਰਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *