ਸੰਗਰੂਰ ਉਪ ਚੋਣ ਲਈ ਆਮ ਆਦਮੀ ਪਾਰਟੀ ਨੇ ਤੇਜ਼ ਕੀਤਾ ਪ੍ਰਚਾਰ ⋆ D5 News


ਸੰਗਰੂਰ ਲੋਕ ਸਭਾ ਸੀਟ ‘ਤੇ ‘ਆਪ’ ਇਕ ਵਾਰ ਫਿਰ ਤੋਂ ਵੱਡੀ ਜਿੱਤ ਹਾਸਲ ਕਰੇਗੀ: ਜਰਨੈਲ ਸਿੰਘ (ਆਪ) ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਬੁੱਧਵਾਰ ਨੂੰ ਸੰਗਰੂਰ ਵਿਚ ਵਿਧਾਇਕਾਂ ਅਤੇ ਪਾਰਟੀ ਦੇ ਸਥਾਨਕ ਵਰਕਰਾਂ ਨਾਲ ਰਣਨੀਤੀ ਤਿਆਰ ਕਰਨ ਲਈ ਮੀਟਿੰਗ ਕੀਤੀ। ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦਾ ਗੜ੍ਹ ਮੰਨੇ ਜਾਂਦੇ ਸੰਗਰੂਰ ਤੋਂ 2014 ਅਤੇ 2019 ‘ਚ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ। ਮਾਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਧੂਰੀ ਹਲਕੇ ਤੋਂ ਮੁੱਖ ਮੰਤਰੀ ਬਣਨ ਅਤੇ ਸੰਸਦ ਮੈਂਬਰ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਇੱਥੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਕਰਾਰੀ ਹਾਰ ਅਤੇ ‘ਆਪ’ ਦੇ ਇਤਿਹਾਸਕ ਭਾਰੀ ਬਹੁਮਤ ਨਾਲ ਸਰਕਾਰ ਬਣਨ ਕਾਰਨ ਵਰਕਰਾਂ ਵਿੱਚ ਇੱਕ ਵਾਰ ਫਿਰ ਸੰਗਰੂਰ ਸੀਟ ਜਿੱਤਣ ਲਈ ਉਤਸ਼ਾਹ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਫੈਸਲੇ ਲਏ ਹਨ। ਗੁਰਮੇਲ ਸਿੰਘ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ‘ਆਪ’ ਵਰਕਰਾਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਆਖਦਿਆਂ ਪੰਜਾਬ ਇੰਚਾਰਜ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ‘ਆਪ’ ਇਹ ਸੀਟ ਦੁਬਾਰਾ ਜਿੱਤੇਗੀ। ਇਸ ਦੌਰਾਨ ਆਮ ਆਦਮੀ ਪਾਰਟੀ ਤੋਂ ਚੋਣ ਲੜ ਰਹੇ ਪੜ੍ਹੇ-ਲਿਖੇ ਉਮੀਦਵਾਰ ਗੁਰਮੇਲ ਸਿੰਘ ਨੇ ਕਿਹਾ ਕਿ ਉਹ ਇਸ ਸੀਟ ਨੂੰ ਜਿੱਤ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਸੰਗਰੂਰ ਦੇ ਲੋਕਾਂ ਦੀ ਭਲਾਈ ਲਈ ਸਖ਼ਤ ਮਿਹਨਤ ਕਰਨਗੇ। ਗੁਰਮੇਲ ਸਿੰਘ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪਾਰਟੀ ਨੇ ਜ਼ਮੀਨ ਨਾਲ ਜੁੜੇ ਇੱਕ ਸਾਂਝੇ ਅਤੇ ਮਿਹਨਤੀ ਆਗੂ ਨੂੰ ਚੁਣਿਆ ਹੈ। ਗੁਰਮੇਲ ਸਿੰਘ ਨੇ ਗਣਿਤ ਵਿੱਚ ਪੋਸਟ ਗ੍ਰੈਜੂਏਟ ਅਤੇ ਐਮ.ਬੀ.ਏ. ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਇੱਕ ਅਧਿਆਪਕ ਅਤੇ ਵਾਤਾਵਰਣ ਪ੍ਰੇਮੀ ਵਜੋਂ ਸੰਗਰੂਰ ਦੇ ਲੋਕਾਂ ਦੀ ਸੇਵਾ ਵਿੱਚ ਲਗਾਤਾਰ ਸ਼ਾਮਲ ਰਹੇ। ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਪਾਰਟੀ ਵੱਲੋਂ ਗੁਰਮੇਲ ਸਿੰਘ ਨੂੰ 2015 ਵਿੱਚ ਭਵਾਨੀਗੜ੍ਹ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। 2018 ਵਿੱਚ ਉਹ ਘੜੂੰਆਂ ਤੋਂ ਸਰਪੰਚ ਚੁਣੇ ਗਏ ਅਤੇ 2021 ਵਿੱਚ ਪਾਰਟੀ ਵੱਲੋਂ ਉਨ੍ਹਾਂ ਨੂੰ ਸੰਗਰੂਰ ਜ਼ਿਲ੍ਹਾ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ। ਮੀਟਿੰਗ ਵਿੱਚ ਸੰਗਰੂਰ ਉਪ ਚੋਣ ਦੇ ਉਮੀਦਵਾਰ ਗੁਰਮੇਲ ਸਿੰਘ, ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਵਿਧਾਇਕ ਲਾਭ ਸਿੰਘ ਉਗੋਕੇ, ਨਰਿੰਦਰ ਕੌਰ ਭਾਰਜ, ਅਮਨ ਅਰੋੜਾ, ਬਰਿੰਦਰ ਕੁਮਾਰ ਗੋਇਲ, ਮੁਹੰਮਦ ਜਮੀਲ ਉਰ ਰਹਿਮਾਨ ਅਤੇ ਸੰਗਰੂਰ ਦੇ ਬਲਾਕ ਪ੍ਰਧਾਨਾਂ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *