ਹਾਕਮ ਥਾਪਰ ਨੇ ਸੰਭਾਲਿਆ ਡੀਪੀਆਰਓ ਪਟਿਆਲਾ 2011 ਬੈਚ ਦੇ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਹਾਕਮ ਥਾਪਰ ਨੇ ਅੱਜ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਵਿਖੇ ਤਾਇਨਾਤ ਸਨ। ਆਪਣਾ ਅਹੁਦਾ ਸੰਭਾਲਣ ਉਪਰੰਤ ਹੁਕਮ ਥਾਪਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਸਮੂਹ ਮੀਡੀਆ ਸਾਥੀਆਂ ਦੇ ਸਹਿਯੋਗ ਨਾਲ ਆਮ ਨਾਗਰਿਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਪ੍ਰਸ਼ਾਸਨ ਅਤੇ ਮੀਡੀਆ ਦਰਮਿਆਨ ਪੁਲ ਦਾ ਕੰਮ ਕਰਨਗੇ ਅਤੇ ਮੀਡੀਆ ਕਰਮੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਹਰ ਸਮੇਂ ਤਿਆਰ ਰਹਿਣਗੇ। ਦੱਸਣਯੋਗ ਹੈ ਕਿ ਹਾਕਮ ਥਾਪਰ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਜਲੰਧਰ, ਬਠਿੰਡਾ ਅਤੇ ਮਾਨਸਾ ਵਿਖੇ ਵੀ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ।