ਹਿਮਾਚਲ ਪ੍ਰਦੇਸ਼ ਤੋਂ ਦੋ ਆਜ਼ਾਦ ਵਿਧਾਇਕ ਹੁਸ਼ਿਆਰ ਸਿੰਘ ਅਤੇ ਪ੍ਰਕਾਸ਼ ਰਾਣਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਦੋਵੇਂ ਮੁੱਖ ਮੰਤਰੀ ਜੈਰਾਮ ਠਾਕੁਰ, ਭਾਜਪਾ ਦੇ ਸੂਬਾ ਪ੍ਰਧਾਨ ਸੁਰੇਸ਼ ਕਸ਼ਯਪ ਅਤੇ ਹੋਰ ਸੀਨੀਅਰ ਨੇਤਾਵਾਂ ਦੀ ਮੌਜੂਦਗੀ ‘ਚ ਪਾਰਟੀ ‘ਚ ਸ਼ਾਮਲ ਹੋਏ। ਪ੍ਰਕਾਸ਼ ਰਾਣਾ ਨੇ ਜੋਗਿੰਦਰਨਗਰ ਤੋਂ ਧੂਮਲ ਸਰਕਾਰ ਵਿੱਚ ਮਾਲ ਮੰਤਰੀ ਰਹੇ ਗੁਲਾਬ ਸਿੰਘ ਠਾਕੁਰ ਨੂੰ ਹਰਾਇਆ ਅਤੇ ਹੁਸ਼ਿਆਰ ਸਿੰਘ ਨੇ ਰਵਿੰਦਰ ਸਿੰਘ ਰਵੀ ਜੋ ਕਿ ਆਈਪੀਐਚ ਮੰਤਰੀ ਸਨ, ਨੂੰ ਹਰਾਇਆ।
ਸੁਰੇਸ਼ ਕਸ਼ਯਪ ਨੇ ਕਿਹਾ ਕਿ ਦੋਵੇਂ ਆਗੂ ਲੰਬੇ ਸਮੇਂ ਤੋਂ ਵਿਧਾਨ ਸਭਾ ‘ਚ ਪਾਰਟੀ ਦਾ ਸਮਰਥਨ ਕਰ ਰਹੇ ਸਨ। ਹੁਣ ਉਹ ਅਧਿਕਾਰਤ ਤੌਰ ‘ਤੇ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਦੇ ਦਿੱਗਜ ਨੇਤਾ ਭਾਜਪਾ ‘ਚ ਸ਼ਾਮਲ ਹੋਣ ਲੱਗੇ ਹਨ। ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋਣਗੇ।
The post ਹਿਮਾਚਲ: ਆਜ਼ਾਦ ਵਿਧਾਇਕ ਪ੍ਰਕਾਸ਼ ਰਾਣਾ ਤੇ ਹੁਸ਼ਿਆਰ ਸਿੰਘ ਭਾਜਪਾ ’ਚ ਸ਼ਾਮਲ appeared first on
